¶ ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ।
TSK
TSK · ਰਸੂਲਾਂ ਦੇ ਕਰਤੱਬ 13:50
مراجع Treasury of Scripture Knowledge في ਪੰਜਾਬੀ IRV.
‹ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।›
¶ ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।
¶ ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ।
ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।
¶ ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।
ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ।
ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ, ਪਰ ਸਮਝ ਨਾਲ ਨਹੀਂ।
ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।
ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?