TSK

TSK · ਰਸੂਲਾਂ ਦੇ ਕਰਤੱਬ 13:52

مراجع Treasury of Scripture Knowledge في ਪੰਜਾਬੀ IRV.

العودة إلى المقطع

‹ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।›

‹ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ।›

ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।

ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।

ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।

ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ।

ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।

¶ ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।

ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ