TSK

TSK · ਰਸੂਲਾਂ ਦੇ ਕਰਤੱਬ 15:13

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!

¶ ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।

ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।

¶ ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ।

ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ।

ਇਸ ਲਈ ਕਿ ਉਸ ਤੋਂ ਪਹਿਲਾਂ ਜਦੋਂ ਕਈ ਜਣੇ ਯਾਕੂਬ ਦੀ ਵੱਲੋਂ ਆਏ ਤਾਂ ਉਹ ਪਰਾਈਆਂ ਕੌਮਾਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਦੋਂ ਉਹ ਆਏ ਤਾਂ ਯਹੂਦੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹੱਟ ਗਿਆ ਅਤੇ ਆਪਣੇ ਆਪ ਨੂੰ ਅਲੱਗ ਕੀਤਾ।

¶ ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।