¶ ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸ਼ਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ।
TSK
TSK · ਰਸੂਲਾਂ ਦੇ ਕਰਤੱਬ 16:39
مراجع Treasury of Scripture Knowledge في ਪੰਜਾਬੀ IRV.
ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੋਨ ਆਖਣਗੇ।
ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।
ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਣ ਨੂੰ ਬਾਹਰ ਨਿੱਕਲਿਆ ਅਤੇ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
‹ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੋ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੋ ਮੈਂ ਤੇਰੇ ਨਾਲ ਪਿਆਰ ਕੀਤਾ।›