ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ!
TSK
TSK · ਰਸੂਲਾਂ ਦੇ ਕਰਤੱਬ 17:4
مراجع Treasury of Scripture Knowledge في ਪੰਜਾਬੀ IRV.
ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ?
ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ।
ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ?
ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।
¶ ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।
ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।
ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕੁਝ ਯਹੂਦੀਆਂ ਦੀ ਵੱਲ ਅਤੇ ਕੁਝ ਰਸੂਲਾਂ ਦੀ ਵੱਲ ਹੋ ਗਏ।
ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ।
ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ।
ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ।
ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।
ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।
ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ!
ਅਤੇ ਜਿਸ ਤਰ੍ਹਾਂ ਸਾਨੂੰ ਆਸ ਸੀ ਉਸ ਤਰ੍ਹਾਂ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਾ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਨਾਲ ਸਾਡੇ ਲਈ ਵੀ ਅਰਪਣ ਕੀਤਾ।