¶ ਫੇਰ ਉਸ ਦੇਸ਼ ਵਿੱਚ ਕਾਲ ਪੈ ਗਿਆ। ਇਸ ਲਈ ਅਬਰਾਮ ਪਰਦੇਸੀ ਹੋ ਕੇ ਮਿਸਰ ਵਿੱਚ ਰਹਿਣ ਲਈ ਗਿਆ, ਕਿਉਂਕਿ ਉਸ ਦੇਸ਼ ਵਿੱਚ ਭਿਅੰਕਰ ਕਾਲ ਪਿਆ ਸੀ।
TSK
TSK · ਰਸੂਲਾਂ ਦੇ ਕਰਤੱਬ 2:10
مراجع Treasury of Scripture Knowledge في ਪੰਜਾਬੀ IRV.
¶ ਉਸ ਦਿਨ ਮਿਸਰ ਤੋਂ ਅੱਸ਼ੂਰ ਤੱਕ ਇੱਕ ਸੜਕ ਹੋਵੇਗੀ ਅਤੇ ਅੱਸ਼ੂਰੀ ਮਿਸਰ ਵਿੱਚ ਅਤੇ ਮਿਸਰੀ ਅੱਸ਼ੂਰ ਵਿੱਚ ਜਾਣਗੇ ਅਤੇ ਮਿਸਰੀ ਅੱਸ਼ੂਰੀਆਂ ਨਾਲ ਮਿਲ ਕੇ ਭਗਤੀ ਕਰਨਗੇ।
ਹੇ ਘੋੜਿਓ, ਉਤਾਹਾਂ ਜਾਓ, ਹੇ ਰਥੋ, ਢਿਲਕਦੇ ਫਿਰੋ! ਸੂਰਮੇ ਬਾਹਰ ਨਿੱਕਲਣ, ਕੂਸ਼ੀ ਅਤੇ ਪੂਟੀ ਜਿਹਨਾਂ ਢਾਲਾਂ ਫੜ੍ਹੀਆਂ ਹੋਈਆਂ ਹਨ, ਲੂਦੀ ਜਿਹੜੇ ਧਣੁੱਖ ਨੂੰ ਫੜ੍ਹ ਕੇ ਝੁਕਾ ਲੈਂਦੇ ਹਨ।
ਪਰ ਉਹ ਸੋਨੇ, ਚਾਂਦੀ ਦੇ ਖਜ਼ਾਨਿਆਂ ਅਤੇ ਮਿਸਰ ਦੇਸ ਦਿਆਂ ਸਾਰਿਆਂ ਪਦਾਰਥਾਂ ਉੱਤੇ ਜ਼ੋਰ ਰੱਖੇਗਾ ਅਤੇ ਲੂਬੀ ਅਤੇ ਕੂਸ਼ੀ ਉਸ ਦੇ ਮਗਰ ਲੱਗਣਗੇ।
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ l ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।
¶ ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਤਾ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆਂ ਉੱਥੋਂ ਦੀ ਲੰਘਦਾ ਸੀ ਵਗਾਰੇ ਫੜਿਆ ਜੋ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ।
ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।
¶ ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।
ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ।
ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ।
¶ ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ‹ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ।›
ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ l
ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ।
ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ।