TSK

TSK · ਰਸੂਲਾਂ ਦੇ ਕਰਤੱਬ 2:28

مراجع Treasury of Scripture Knowledge في ਪੰਜਾਬੀ IRV.

العودة إلى المقطع

ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।

ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।

ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,

ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।

ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,

ਯਿਸੂ ਨੇ ਆਖਿਆ, ‹“ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।›