TSK

TSK · ਰਸੂਲਾਂ ਦੇ ਕਰਤੱਬ 2:30

مراجع Treasury of Scripture Knowledge في ਪੰਜਾਬੀ IRV.

العودة إلى المقطع

ਸਗੋਂ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਤੋਂ ਆਰਾਮ ਦਿਆਂਗਾ। ਫਿਰ ਯਹੋਵਾਹ ਤੈਨੂੰ ਇਹ ਵੀ ਦੱਸਦਾ ਹੈ ਜੋ ਯਹੋਵਾਹ ਤੇਰੇ ਘਰਾਣੇ ਨੂੰ ਬਣਾਵੇਗਾ,

ਜਦੋਂ ਤੇਰੀ ਅਵਸਥਾ ਪੂਰੀ ਹੋਵੇਗੀ ਅਤੇ ਤੈਨੂੰ ਆਪਣੇ ਪੁਰਖਿਆਂ ਦੇ ਕੋਲ ਜਾਣਾ ਪਵੇਗਾ, ਤਾਂ ਅਜਿਹਾ ਹੋਵੇਗਾ ਕਿ ਮੈਂ ਤੇਰੇ ਪਿੱਛੋਂ ਤੇਰੇ ਪੁੱਤਰਾਂ ਵਿੱਚੋਂ ਤੇਰੇ ਅੰਸ ਨੂੰ ਸਥਿਰ ਕਰਾਂਗਾ ਅਤੇ ਮੈਂ ਉਹ ਦੇ ਰਾਜ ਨੂੰ ਪੱਕਾ ਕਰਾਂਗਾ,

¶ ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ।

ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।

ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,

ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”

ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ

¶ ਪਰ ਹੇ ਬੈਤਲਹਮ ਅਫਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ।

ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ।

ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।

ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ

ਯਿਸੂ ਨੇ ਆਖਿਆ, ‹“ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”›

ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ।

ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ।

ਤਾਂ ਉਹ ਫਿਰ ਐਨੇ ਸਮੇਂ ਬਾਅਦ ਦਾਊਦ ਦੇ ਦੁਆਰਾ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਹ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, “ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।”

¶ ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਅਸੀਸ ਦਿੱਤੀ।

ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।

ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”