ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ!
TSK
TSK · ਰਸੂਲਾਂ ਦੇ ਕਰਤੱਬ 2:39
مراجع Treasury of Scripture Knowledge في ਪੰਜਾਬੀ IRV.
ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ।
ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ l
ਉਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ, ਜਿਸ ਵਿੱਚ ਤੁਹਾਡੇ ਪਿਉ-ਦਾਦੇ ਵੱਸਦੇ ਸਨ, ਵੱਸਣਗੇ ਅਤੇ ਉਹ, ਉਹਨਾਂ ਦੀ ਸੰਤਾਨ ਅਤੇ ਉਹਨਾਂ ਦੀ ਸੰਤਾਨ ਦੀ ਸੰਤਾਨ ਸਦਾ ਤੱਕ ਉਸ ਵਿੱਚ ਸਦਾ ਲਈ ਵੱਸਣਗੇ। ਮੇਰਾ ਦਾਸ ਦਾਊਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ।
ਉਸ ਵੇਲੇ ਹਰੇਕ ਜੋ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਰਬਤ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ।
ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ।
ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।
ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ।
ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ।
ਅਰਥਾਤ ਸਾਡੇ ਉੱਤੇ ਜਿਹਨਾਂ ਨੂੰ ਉਸ ਨੇ ਕੇਵਲ ਯਹੂਦੀਆਂ ਵਿੱਚੋਂ ਹੀ ਨਹੀਂ, ਸਗੋਂ ਪਰਾਈਆਂ ਕੌਮਾਂ ਵਿੱਚੋਂ ਵੀ ਬੁਲਾਇਆ।
ਕਿਉਂ ਜੋ ਪਰਮੇਸ਼ੁਰ ਦੇ ਵਰਦਾਨ ਅਤੇ ਬੁਲਾਹਟ ਸਦਾ ਲਈ ਹੈ।
ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ!
ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ!
ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ।
ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।
¶ ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ।
¶ ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l
ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।