TSK

TSK · ਰਸੂਲਾਂ ਦੇ ਕਰਤੱਬ 2:41

مراجع Treasury of Scripture Knowledge في ਪੰਜਾਬੀ IRV.

العودة إلى المقطع

ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।

ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ।

ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ।

¶ ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?

ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ।

ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ।

ਅਤੇ ਉਹ ਜੋ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਪਰਤਾਵਾ ਸੀ ਉਹ ਨੂੰ ਤੁਸੀਂ ਤੁਛ ਨਾ ਜਾਣਿਆ, ਨਾ ਉਸ ਤੋਂ ਸੂਗ ਕੀਤੀ ਪਰ ਮੈਨੂੰ ਪਰਮੇਸ਼ੁਰ ਦੇ ਦੂਤ ਦੀ ਤਰ੍ਹਾਂ ਸਗੋਂ ਮਸੀਹ ਯਿਸੂ ਦੀ ਤਰ੍ਹਾਂ ਕਬੂਲ ਕੀਤਾ।