TSK

TSK · ਰਸੂਲਾਂ ਦੇ ਕਰਤੱਬ 2:46

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ।

ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।

ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈਅ ਮੰਨਾ।

¶ ‹ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ।›

ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ।

ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।

ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!

¶ ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।

ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?

¶ ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ।

¶ ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ।