ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।
TSK
TSK · ਰਸੂਲਾਂ ਦੇ ਕਰਤੱਬ 2:47
مراجع Treasury of Scripture Knowledge في ਪੰਜਾਬੀ IRV.
ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।
ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ।
ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ।
ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ।
ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ।
ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ।
¶ ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ।