TSK

TSK · ਰਸੂਲਾਂ ਦੇ ਕਰਤੱਬ 2:5

مراجع Treasury of Scripture Knowledge في ਪੰਜਾਬੀ IRV.

العودة إلى المقطع

ਵਾਢੀ ਦਾ ਪਰਬ ਅਰਥਾਤ ਤੇਰੇ ਕੰਮਾਂ ਦੇ ਪਹਿਲੇ ਫਲ ਜਿਹੜੇ ਤੂੰ ਪੈਲੀ ਵਿੱਚ ਬੀਜੇ ਅਤੇ ਇਕੱਠਾ ਕਰਨ ਦਾ ਪਰਬ ਸਾਲ ਦੇ ਛੇਕੜ ਵਿੱਚ ਜਦ ਤੂੰ ਆਪਣੀ ਕਮਾਈ ਨੂੰ ਪੈਲੀ ਤੋਂ ਇਕੱਠਾ ਕਰ ਲਿਆ ਹੋਵੇ।

¶ ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ।

‹ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ।›

‹ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ।›

¶ ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।

ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ।

ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।

ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।