ਮੂਸਾ ਪਰਬਤ ਤੋਂ ਪਰਜਾ ਕੋਲ ਉੱਤਰਿਆ ਅਤੇ ਪਰਜਾ ਨੂੰ ਪਵਿੱਤਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਬਸਤਰ ਧੋਤੇ।
TSK
TSK · ਰਸੂਲਾਂ ਦੇ ਕਰਤੱਬ 21:24
مراجع Treasury of Scripture Knowledge في ਪੰਜਾਬੀ IRV.
¶ ਜੇ ਕੋਈ ਉਸ ਦੇ ਕੋਲ ਅਚਾਨਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਮਾਂ ਅਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ।
ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਵਾਲ਼ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।
ਕਿਉਂਕਿ ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਜਣੇਂਗੀ। ਉਸ ਦੇ ਸਿਰ ਉੱਤੇ ਉਸਤਰਾ ਕਦੇ ਨਾ ਲੱਗੇ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ ਅਤੇ ਉਹ ਫ਼ਲਿਸਤੀਆਂ ਦੇ ਹੱਥਾਂ ਤੋਂ ਇਸਰਾਏਲੀਆਂ ਦਾ ਬਚਾਉ ਕਰਨ ਲੱਗੇਗਾ।”
ਕਿਉਂ ਜੋ ਇਫ਼ਰਾਈਮ ਅਤੇ ਮਨੱਸ਼ਹ ਅਤੇ ਯਿੱਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਸਾਫ਼ ਨਹੀਂ ਕੀਤਾ ਸੀ ਤਾਂ ਵੀ ਉਨ੍ਹਾਂ ਨੇ ਪਸਾਹ ਨੂੰ ਲਿਖਤ ਦੇ ਅਨੁਸਾਰ ਨਾ ਖਾਧਾ ਕਿਉਂ ਜੋ ਹਿਜ਼ਕੀਯਾਹ ਨੇ ਉਨ੍ਹਾਂ ਲਈ ਇਹ ਪ੍ਰਾਰਥਨਾ ਕੀਤੀ ਸੀ
ਜਦ ਉਹ ਉੱਠਦਾ ਹੈ ਤਾਂ ਬਲਵਾਨ ਵੀ ਡਰ ਜਾਂਦੇ ਹਨ, ਉਹ ਘਬਰਾਹਟ ਨਾਲ ਸੁੱਧ-ਬੁੱਧ ਖੋਹ ਦਿੰਦੇ ਹਨ!
ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਨੇੜੇ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸਾਂ ਤੋਂ ਯਰੂਸ਼ਲਮ ਵਿੱਚ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਆਏ।
ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।
ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨਾਂ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨਾਂ ਨੂੰ ਖਿੱਚ ਲਿਆਵਾਂ।
ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ।