TSK

TSK · ਰਸੂਲਾਂ ਦੇ ਕਰਤੱਬ 21:33

مراجع Treasury of Scripture Knowledge في ਪੰਜਾਬੀ IRV.

العودة إلى المقطع

ਉਨ੍ਹਾਂ ਨੇ ਉੱਤਰ ਦਿੱਤਾ, “ਨਹੀਂ ਕਰਾਂਗੇ, ਪਰ ਅਸੀਂ ਤੈਨੂੰ ਘੁੱਟ ਕੇ ਬੰਨ੍ਹਾਂਗੇ ਅਤੇ ਉਨ੍ਹਾਂ ਦੇ ਹੱਥ ਸੌਂਪ ਦਿਆਂਗੇ ਪਰ ਅਸੀਂ ਤੈਨੂੰ ਜਾਨੋਂ ਨਹੀਂ ਮਰਾਂਗੇ।” ਫੇਰ ਉਨ੍ਹਾਂ ਨੇ ਉਸ ਨੂੰ ਦੋ ਨਵੇਂ ਰੱਸਿਆਂ ਨਾਲ ਬੰਨ੍ਹਿਆ ਅਤੇ ਪਰਬਤ ਉੱਤੋਂ ਉਤਾਰ ਲਿਆਏ।

ਤਦ ਦਲੀਲਾਹ ਨਵੀਆਂ ਰੱਸੀਆਂ ਲਿਆਈ ਅਤੇ ਉਨ੍ਹਾਂ ਨਾਲ ਉਸ ਨੂੰ ਬੰਨ੍ਹ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ!” ਅਤੇ ਘਾਤ ਲਾਉਣ ਵਾਲੇ ਉਸ ਕੋਠੜੀ ਵਿੱਚ ਲੁਕੇ ਹੋਏ ਸਨ। ਤਦ ਉਸ ਨੇ ਆਪਣੀਆਂ ਬਾਹਾਂ ਉੱਤੋਂ ਰੱਸੀਆਂ ਨੂੰ ਧਾਗੇ ਵਾਂਗੂੰ ਤੋੜ ਸੁੱਟਿਆ।

ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?”

ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ।

ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲ਼ਾ ਪਾਉਂਦੇ ਹਨ।

ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।

ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ!

ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ।