TSK

TSK · ਰਸੂਲਾਂ ਦੇ ਕਰਤੱਬ 21:40

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਉਹਨਾਂ ਨੇ ਛੇਤੀ ਕੀਤੀ ਅਤੇ ਹਰੇਕ ਆਦਮੀ ਨੇ ਆਪਣੇ ਕੱਪੜੇ ਲੈ ਕੇ ਉਹ ਦੇ ਹੇਠਾਂ ਉਨ੍ਹਾਂ ਹੀ ਪੌੜੀਆਂ ਉੱਤੇ ਵਿਛਾਏ ਅਤੇ ਤੁਰ੍ਹੀ ਵਜਾ ਕੇ ਆਖਿਆ ਕਿ ਯੇਹੂ ਰਾਜਾ ਹੈ।

ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ।

¶ ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ।

¶ ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।

ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।

ਅਤੇ ਜਦੋਂ ਉਹ ਪੌੜੀਆਂ ਉੱਤੇ ਪਹੁੰਚਿਆ ਤਾਂ ਇਸ ਤਰ੍ਹਾਂ ਹੋਇਆ ਜੋ ਹਿੰਸਕ ਭੀੜ ਦੇ ਕਾਰਨ, ਸਿਪਾਹੀਆਂ ਨੇ ਉਹ ਨੂੰ ਚੁੱਕ ਲਿਆ।

ਅਤੇ ਜਦੋਂ ਅਸੀਂ ਸਭ ਧਰਤੀ ਉੱਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ ‹ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!›

ਅਤੇ ਉਨ੍ਹਾਂ ਨੇ ਉਸ ਥਾਂ ਉਹਨਾਂ ਨੂੰ ਇਕੱਠਿਆਂ ਕੀਤਾ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਕਿਹਾ ਜਾਂਦਾ ਹੈ।