TSK

TSK · ਰਸੂਲਾਂ ਦੇ ਕਰਤੱਬ 22:21

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਪ੍ਰਭੂ ਨੇ ਉਹ ਨੂੰ ਆਖਿਆ, ‹ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ।›

ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।

‹ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ।›

¶ ਮੈਂ ਗ਼ੈਰ-ਕੌਮ ਵਾਲਿਆਂ ਨਾਲ ਬੋਲਦਾ ਹਾਂ। ਅਤੇ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ।

ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ।

ਸਗੋਂ ਉਲਟਾ ਜਦੋਂ ਉਹਨਾਂ ਨੇ ਦੇਖਿਆ ਕਿ ਅਸੁੰਨਤੀਆਂ ਲਈ ਖੁਸ਼ਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ।

ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ।