ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
TSK
TSK · ਰਸੂਲਾਂ ਦੇ ਕਰਤੱਬ 22:4
مراجع Treasury of Scripture Knowledge في ਪੰਜਾਬੀ IRV.
¶ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ।
ਅਤੇ ਸਭ ਸੁਣਨ ਵਾਲੇ ਅਚਰਜ਼ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ?
ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।
¶ ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਫਸਾਦ ਹੋਇਆ।
ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।
ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ।
ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ।