TSK

TSK · ਰਸੂਲਾਂ ਦੇ ਕਰਤੱਬ 23:21

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ।

ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ।

¶ ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ!

ਮੈਂ ਚਾਹੁੰਦਾ ਸੀ ਕਿ ਆਪਣੇ ਭੈਣ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸਕੇ-ਸਬੰਧੀ ਹਨ, ਮੈਂ ਆਪ ਮਸੀਹ ਵੱਲੋਂ ਸਰਾਪੀ ਹੁੰਦਾ।

ਦੰਮਿਸ਼ਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਦੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੈਨੂੰ ਫੜਨ ਲਈ ਪਹਿਰਾ ਲਾਇਆ ਹੋਇਆ ਸੀ।