TSK

TSK · ਰਸੂਲਾਂ ਦੇ ਕਰਤੱਬ 28:4

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?

ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ।

ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਓ, ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਮਾਰਿਆ ਜਾਵੇ।

ਪਰ ਜੰਗਲੀ ਜਾਨਵਰ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਗਿੱਦੜਾਂ ਨਾਲ ਭਰੇ ਹੋਣਗੇ, ਸ਼ੁਤਰਮੁਰਗ ਉੱਥੇ ਵੱਸਣਗੇ, ਅਤੇ ਜੰਗਲੀ ਬੱਕਰੇ ਉੱਥੇ ਨੱਚਣਗੇ।

ਜੰਗਲੀ ਜਾਨਵਰ, ਗਿੱਦੜ ਅਤੇ ਸ਼ੁਤਰਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।

‹ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।›

ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਕੀ, ਤੁਸੀਂ ਸਮਝਦੇ ਹੋ ਜੋ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਬਹੁਤ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁੱਖ ਸਹਿਣ ਕੀਤਾ?›

‹ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”›

ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ!

ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।