TSK

TSK · ਰਸੂਲਾਂ ਦੇ ਕਰਤੱਬ 3:12

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਯੂਸੁਫ਼ ਨੇ ਫ਼ਿਰਊਨ ਨੂੰ ਉੱਤਰ ਦਿੱਤਾ, ਇਹ ਮੇਰੀ ਸ਼ਕਤੀ ਨਹੀਂ। ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤਰ ਦੇਵੇਗਾ।

ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।”

ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।

ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।

ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ।

ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ।