TSK

TSK · ਰਸੂਲਾਂ ਦੇ ਕਰਤੱਬ 3:19

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੀ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ।

ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!

ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।

¶ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।

ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।

ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ।

ਮੈਂ ਤੇਰੇ ਅਪਰਾਧਾਂ ਨੂੰ ਘਟਾ ਵਾਂਗੂੰ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਗੂੰ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ।

ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਲੈਣ ਦਾ ਅੰਤ ਹੋ ਜਾਵੇਗਾ।

¶ ਹੇ ਬਾਂਝ, ਤੂੰ ਜੋ ਨਹੀਂ ਜਣੀ, ਜੈਕਾਰਾ ਗਜਾ! ਖੁੱਲ੍ਹ ਕੇ ਜੈਕਾਰਾ ਗਜਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਦਾ ਬਚਨ ਹੈ।

¶ ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ।

ਉਹਨਾਂ ਦਾ ਵੰਸ਼ ਕੌਮਾਂ ਵਿੱਚ, ਅਤੇ ਉਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਉਹਨਾਂ ਦੇ ਸਾਰੇ ਵੇਖਣ ਵਾਲੇ ਜਾਣ ਲੈਣਗੇ ਕਿ ਇਹ ਯਹੋਵਾਹ ਦਾ ਮੁਬਾਰਕ ਵੰਸ਼ ਹੈ।

¶ ਹੇ ਯਰੂਸ਼ਲਮ ਦੇ ਸਾਰੇ ਪ੍ਰੇਮੀਓ! ਉਸ ਦੇ ਨਾਲ ਨਿਹਾਲ ਹੋਵੋ, ਉਸ ਨਾਲ ਅਨੰਦ ਕਰੋ ਅਤੇ ਬਾਗ-ਬਾਗ ਹੋਵੋ, ਹੇ ਉਸ ਦੇ ਲਈ ਸੋਗ ਕਰਨ ਵਾਲਿਓ! ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ!

ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ।

ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ

ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ

ਆਓ, ਅਸੀਂ ਆਪਣੇ ਰਾਹਾਂ ਨੂੰ ਧਿਆਨ ਨਾਲ ਪਰਖੀਏ ਅਤੇ ਬਦਲੀਏ, ਅਤੇ ਯਹੋਵਾਹ ਵੱਲ ਮੁੜੀਏ!

ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।

ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ-ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ। ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ।

ਜਿਸ ਤਰ੍ਹਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹੋਈਆਂ ਹਨ, ਉਸੇ ਤਰ੍ਹਾਂ ਇਹ ਸਾਰੀਆਂ ਬਿਪਤਾਵਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਬੇਨਤੀ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋਂ ਹਟੀਏ ਅਤੇ ਤੇਰੀ ਸਚਿਆਈ ਵਿੱਚ ਸੁਚੇਤ ਹੋਈਏ।

ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਦੀ ਭੇਟ ਚੜ੍ਹਾਵਾਂਗੇ।

¶ ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।

¶ ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ।

¶ ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ!

‹ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ,› ‹ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ,› ‹ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ,› ‹ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ› ‹ਅਤੇ ਕੰਨਾਂ ਨਾਲ ਸੁਣਨ,› ‹ਅਤੇ ਮਨ ਨਾਲ ਸਮਝਣ› ‹ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।›

ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ।

¶ ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ?

ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ।

ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ।

ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ

ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l

ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ।

ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।

¶ ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ।

ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ।