‹ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।›
TSK
TSK · ਰਸੂਲਾਂ ਦੇ ਕਰਤੱਬ 3:20
مراجع Treasury of Scripture Knowledge في ਪੰਜਾਬੀ IRV.
¶ ‹ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।›
‹ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਲੈਣ ਇਹ ਪੀੜ੍ਹੀ ਬੀਤ ਨਾ ਜਾਵੇਗੀ।›
‹ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।›
ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ!
ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।
¶ ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ।