TSK

TSK · ਰਸੂਲਾਂ ਦੇ ਕਰਤੱਬ 4:13

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।

¶ ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਪ੍ਰਧਾਨ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ, ਉਹ ਨੂੰ ਲੈ ਗਏ।

ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ।

ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ‹ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜ੍ਹਨ ਨਿੱਕਲੇ ਹੋ?›

ਯਹੂਦੀ ਅਚਰਜ਼ ਮੰਨ ਕੇ ਬੋਲੇ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਫ਼ੇਰ ਵੀ ਉਸ ਨੇ ਇਹ ਸਭ ਕਿਵੇਂ ਸਿੱਖਿਆ?”

ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।

ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?