TSK

TSK · ਰਸੂਲਾਂ ਦੇ ਕਰਤੱਬ 4:19

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਇਹ ਕੰਮ ਇੱਕ ਪਾਪ ਹੋ ਗਿਆ ਕਿਉਂ ਜੋ ਲੋਕ ਦਾਨ ਤੱਕ ਉਹ ਦੇ ਅੱਗੇ ਪੂਜਾ ਕਰਨ ਲਈ ਗਏ।

ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ।

ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਯਹੋਵਾਹ ਮੈਨੂੰ ਫ਼ਰਮਾਏਗਾ ਉਹੋ ਹੀ ਬੋਲਾਂਗਾ।

ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਆਗਿਆ ਦੇ ਅਨੁਸਾਰ ਸਭ ਕੁਝ ਕੀਤਾ।

¶ ਹੇ ਬਲਵਾਨ ਸ਼ਾਸਕੋ, ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?

ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।

ਇਸ ਲਈ ਹੁਣ ਯਹੋਵਾਹ ਦਾ ਬਚਨ ਸੁਣ, “ਤੂੰ ਕਹਿੰਦਾ ਹੈਂ, ਇਸਰਾਏਲ ਦੇ ਵਿਰੁੱਧ ਭਵਿੱਖਬਾਣੀ ਨਾ ਕਰ ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਕਰਨਾ ਬੰਦ ਕਰ!”

ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।›

ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।

ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।

ਸਾਡੇ ਮੁਕਤੀਦਾਤੇ ਪਰਮੇਸ਼ੁਰ ਦੇ ਹਜ਼ੂਰ ਇਹੋ ਭਲਾ ਅਤੇ ਪਰਵਾਨ ਹੈ।

ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ?

¶ ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੋ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ