ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ।
TSK
TSK · ਰਸੂਲਾਂ ਦੇ ਕਰਤੱਬ 4:28
مراجع Treasury of Scripture Knowledge في ਪੰਜਾਬੀ IRV.
ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।
ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਤੇਜੀ ਨਾਲ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ! ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ ਪਰਗਟ ਹੋਵੇ ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ!
ਕਿਸ ਨੇ ਯਹੋਵਾਹ ਦੇ ਆਤਮਾ ਨੂੰ ਮਾਰਗ ਵਿਖਾਇਆ ਜਾਂ ਉਹ ਦਾ ਸਲਾਹਕਾਰ ਹੋ ਕੇ ਉਸ ਨੂੰ ਸਮਝਾਇਆ?
¶ ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।
‹ਫੇਰ ਉਹ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ?›
¶ ਤਦ ਉਸ ਨੇ ਉਨ੍ਹਾਂ ਨੂੰ ਆਖਿਆ, ‹ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।›
ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ।
ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ!
ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ