TSK

TSK · ਰਸੂਲਾਂ ਦੇ ਕਰਤੱਬ 5:32

مراجع Treasury of Scripture Knowledge في ਪੰਜਾਬੀ IRV.

العودة إلى المقطع

ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।

‹ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।›

ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।

ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।

ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ।

ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ।

¶ ਮੈਂ ਤੀਜੀ ਵਾਰ ਤੁਹਾਡੇ ਕੋਲ ਆਉਣ ਲੱਗਾ ਹਾਂ। ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਅਤੇ ਸਾਬਤ ਹੋ ਜਾਵੇਗੀ।

ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।