TSK

TSK · ਰਸੂਲਾਂ ਦੇ ਕਰਤੱਬ 5:39

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਲਾਬਾਨ ਅਤੇ ਬਥੂਏਲ ਨੇ ਜਵਾਬ ਵਿੱਚ ਆਖਿਆ, ਇਹ ਗੱਲ ਯਹੋਵਾਹ ਵੱਲੋਂ ਆਈ ਹੈ। ਅਸੀਂ ਤੁਹਾਨੂੰ ਬੁਰਾ ਜਾਂ ਭਲਾ ਨਹੀਂ ਆਖ ਸਕਦੇ।

ਪਿਛਲੇ ਸਮੇਂ ਵਿੱਚ ਜਦੋਂ ਸ਼ਾਊਲ ਸਾਡਾ ਰਾਜਾ ਸੀ, ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਜੋ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।

ਤੂੰ ਕਿਸਨੂੰ ਬੋਲੀਆਂ ਮਾਰੀਆਂ ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਕਿਸ ਦੇ ਵਿਰੁੱਧ ਤੂੰ ਆਪਣੀ ਅਵਾਜ਼ ਉੱਚੀ ਕੀਤੀ? ਹਾਂ, ਤੂੰ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ ਘਮੰਡ ਨਾਲ, ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ।

ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,

ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।

¶ ਹਾਏ ਉਹ ਦੇ ਉੱਤੇ ਜੋ ਆਪਣੇ ਸਿਰਜਣਹਾਰ ਨਾਲ ਝਗੜਦਾ ਹੈ, ਉਹ ਮਿੱਟੀ ਦੇ ਠੀਕਰਿਆਂ ਵਿੱਚੋਂ ਇੱਕ ਠੀਕਰਾ ਹੈ! ਭਲਾ, ਮਿੱਟੀ ਆਪਣੇ ਸਿਰਜਣਹਾਰ ਨੂੰ ਆਖੇ, ਤੂੰ ਕੀ ਬਣਾਉਂਦਾ ਹੈਂ? ਜਾਂ ਕਾਰੀਗਰ ਦੀ ਕਿਰਤ ਇਹ ਆਖੇ ਕਿ ਉਹ ਦੇ ਤਾਂ ਹੱਥ ਹੈ ਹੀ ਨਹੀਂ!

ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸਵਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ?

‹ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।›

¶ ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।

ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ?

ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।

ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ।