ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ, ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਉਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤਰ ਬਸਤ੍ਰਾਂ ਲਈ ਲਿਆਏ।
TSK
TSK · ਰਸੂਲਾਂ ਦੇ ਕਰਤੱਬ 5:4
مراجع Treasury of Scripture Knowledge في ਪੰਜਾਬੀ IRV.
ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇਕੱਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਉਹ ਦੇ ਵਿਰੁੱਧ ਬੁੜ-ਬੁੜਾਉਂਦੇ ਹੋ?
ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ।
ਕਿਉਂ ਜੋ ਮੈਂ ਆਪਣਾ ਮਨ ਆਪਣੇ ਪਰਮੇਸ਼ੁਰ ਦੇ ਭਵਨ ਉੱਤੇ ਲਾਇਆ ਹੈ, ਇਸ ਲਈ ਮੈਂ ਇਸ ਤੋਂ ਇਲਾਵਾ ਜੋ ਮੈਂ ਪਵਿੱਤਰ ਸਥਾਨ ਦੇ ਲਈ ਤਿਆਰ ਕਰ ਛੱਡਿਆ, ਮੈਂ ਆਪਣੇ ਨਿੱਜ ਧਨ ਵਿੱਚੋਂ ਆਪਣੇ ਪਰਮੇਸ਼ੁਰ ਦੇ ਘਰ ਲਈ ਸੋਨਾ ਅਤੇ ਚਾਂਦੀ ਦਿੰਦਾ ਹਾਂ
ਤਾਂ ਲੋਕਾਂ ਨੇ ਵੱਡਾ ਅਨੰਦ ਕੀਤਾ ਇਸ ਕਾਰਨ ਜੋ ਉਨ੍ਹਾਂ ਨੇ ਮਨ ਦੇ ਪ੍ਰੇਮ ਨਾਲ ਭੇਟਾਂ ਦਿੱਤੀਆਂ ਸਨ, ਕਿਉਂ ਜੋ ਸਿੱਧੇ ਮਨ ਨਾਲ ਉਨ੍ਹਾਂ ਨੇ ਯਹੋਵਾਹ ਦੇ ਲਈ ਭੇਟਾਂ ਚੜ੍ਹਾਈਆਂ ਸਨ ਅਤੇ ਦਾਊਦ ਪਾਤਸ਼ਾਹ ਨੇ ਵੀ ਬਹੁਤ ਅਨੰਦ ਕੀਤਾ।
ਉਨ੍ਹਾਂ ਦੇ ਗਰਭ ਵਿੱਚ ਮੁਸੀਬਤ ਪੈਂਦੀ ਹੈ ਅਤੇ ਉਹ ਬਦੀ ਨੂੰ ਜਨਮ ਦਿੰਦੇ ਹਨ, ਉਨ੍ਹਾਂ ਦੇ ਪੇਟ ਵਿੱਚ ਛਲ ਪੈਦਾ ਹੁੰਦਾ ਹੈ।”
ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।
ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਸਮੇਂ ਗੱਲਾਂ ਤੇਰੇ ਮਨ ਵਿੱਚ ਆਉਣਗੀਆਂ ਅਤੇ ਤੂੰ ਬੁਰੀ ਜੁਗਤੀ ਸੋਚੇਂਗਾ।
ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ?
ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ।
ਭਲਾ, ਸਾਨੂੰ ਅਧਿਕਾਰ ਨਹੀਂ ਜੋ ਕਿਸੇ ਮਸੀਹੀ ਭੈਣ ਨਾਲ ਵਿਆਹ ਕਰਕੇ ਨਾਲ ਲਈ ਫਿਰੀਏ, ਜਿਵੇਂ ਹੋਰ ਰਸੂਲ ਅਤੇ ਪ੍ਰਭੂ ਦੇ ਭਰਾ ਅਤੇ ਕੈਫ਼ਾਸ ਕਰਦੇ ਹਨ?
ਪਰ ਤੇਰੀ ਸਲਾਹ ਬਿਨ੍ਹਾਂ ਮੈਂ ਕੁਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ।