TSK

TSK · ਰਸੂਲਾਂ ਦੇ ਕਰਤੱਬ 5:9

مراجع Treasury of Scripture Knowledge في ਪੰਜਾਬੀ IRV.

العودة إلى المقطع

ਜਦ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦਾ ਘਰ ਛੱਡਣ ਦਾ ਹੁਕਮ ਦਿੱਤਾ, ਤਦ ਮੈਂ ਉਸ ਨੂੰ ਕਿਹਾ, ਤੈਨੂੰ ਮੇਰੇ ਉੱਤੇ ਇਹ ਦਯਾ ਕਰਨੀ ਹੋਵੇਗੀ ਕਿ ਜਿੱਥੇ ਕਿਤੇ ਅਸੀਂ ਜਾਈਏ, ਉੱਥੇ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ।

ਅਤੇ ਉਸ ਨੇ ਉਸ ਥਾਂ ਦਾ ਨਾਮ ਮੱਸਾਹ ਅਤੇ ਮਰੀਬਾਹ ਇਸਰਾਏਲ ਦੇ ਝਗੜਨ ਦੇ ਕਾਰਨ ਅਤੇ ਯਹੋਵਾਹ ਦੇ ਪਰਤਾਵੇ ਦੇ ਕਾਰਨ ਇਹ ਆਖਦੇ ਹੋਏ ਰੱਖਿਆ ਕਿ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ?

¶ ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,

ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ!

ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ!

ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,

ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।

¶ ਯਿਸੂ ਨੇ ਉਸ ਨੂੰ ਆਖਿਆ, ‹ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।›

ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ?

ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ?

¶ ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।

ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ।