ਇਸ ਲਈ ਫ਼ਿਰਊਨ ਨੇ ਆਪਣੇ ਕਰਮਚਾਰੀਆਂ ਨੂੰ ਆਖਿਆ, ਭਲਾ, ਸਾਨੂੰ ਇਸ ਵਰਗਾ ਕੋਈ ਹੋਰ ਮਨੁੱਖ ਲੱਭੇਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ?
TSK
TSK · ਰਸੂਲਾਂ ਦੇ ਕਰਤੱਬ 6:3
مراجع Treasury of Scripture Knowledge في ਪੰਜਾਬੀ IRV.
ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਨੁੱਖ ਹੈ ਜਿਸ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਰੱਖ।
ਮੈਂ ਸੋਚਦਾ ਸੀ ਕਿ ਜੋ ਉਮਰ ਵਿੱਚ ਵੱਡੇ ਹਨ, ਉਹ ਬੋਲਣ ਅਤੇ ਬਹੁਤ ਸਾਲਾਂ ਦੇ ਹਨ ਉਹ ਬੁੱਧ ਸਿਖਾਉਣ,
ਅਤੇ ਜਿਹੜਾ ਨਿਆਂ ਕਰਨ ਲਈ ਬੈਠਦਾ ਹੈ, ਉਸ ਦੇ ਲਈ ਉਹ ਇਨਸਾਫ਼ ਦੀ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਉਹਨਾਂ ਲਈ ਬਲ ਹੋਵੇਗਾ।
‹ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ।›
ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।
ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ।
ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
ਉਹ ਲੁਸਤ੍ਰਾ ਅਤੇ ਇਕੋਨਿਯੁਮ ਦੇ ਰਹਿਣ ਵਾਲੇ ਭਰਾਵਾਂ ਵਿੱਚ ਨੇਕਨਾਮ ਸੀ।
ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ,
ਪਰ ਕੇਵਲ ਇਹੋ ਨਹੀਂ ਸਗੋਂ ਉਹ ਕਲੀਸਿਯਾਵਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ।
ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫ਼ਾਹੀ ਵਿੱਚ ਨਾ ਫਸ ਜਾਵੇ।
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।