TSK

TSK · ਰਸੂਲਾਂ ਦੇ ਕਰਤੱਬ 6:4

مراجع Treasury of Scripture Knowledge في ਪੰਜਾਬੀ IRV.

العودة إلى المقطع

ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।

ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।

ਕਿਉਂ ਜੋ ਪਰਮੇਸ਼ੁਰ ਜਿਸ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤਰ ਦੀ ਖੁਸ਼ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿਸ ਤਰ੍ਹਾਂ ਹਰ ਵੇਲੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ।

ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ!

¶ ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ!

ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ।

¶ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਕਦੇ ਨਹੀਂ ਵੇਖਿਆ ਕਿੰਨੀ ਮਿਹਨਤ ਕਰਦਾ ਹਾਂ।

ਅਤੇ ਅਰਖਿੱਪੁਸ ਨੂੰ ਆਖਣਾ ਕਿ ਜਿਹੜੀ ਸੇਵਕਾਈ ਤੈਨੂੰ ਪ੍ਰਭੂ ਵਿੱਚ ਪ੍ਰਾਪਤ ਹੋਈ ਹੈ ਤੂੰ ਉਸ ਨੂੰ ਸਾਵਧਾਨੀ ਨਾਲ ਪੂਰਾ ਕਰੀਂ।

ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ।