TSK

TSK · ਰਸੂਲਾਂ ਦੇ ਕਰਤੱਬ 7:10

مراجع Treasury of Scripture Knowledge في ਪੰਜਾਬੀ IRV.

العودة إلى المقطع

ਅੰਗ-ਰੱਖਿਅਕਾਂ ਦੇ ਪ੍ਰਧਾਨ ਦਾ ਗ਼ੁਲਾਮ ਇੱਕ ਇਬਰੀ ਜੁਆਨ, ਉੱਥੇ ਸਾਡੇ ਨਾਲ ਸੀ ਅਤੇ ਜਦ ਅਸੀਂ ਉਸ ਨੂੰ ਦੱਸਿਆ ਤਾਂ ਉਸ ਨੇ ਸਾਡੇ ਸੁਫ਼ਨਿਆਂ ਦਾ ਅਰਥ ਇੱਕ-ਇੱਕ ਦੇ ਸੁਫ਼ਨੇ ਦੇ ਅਰਥ ਅਨੁਸਾਰ ਦੱਸਿਆ।

¶ ਫੇਰ ਯਹੂਦਾਹ ਨੇ ਉਸ ਦੇ ਨੇੜੇ ਜਾ ਕੇ ਆਖਿਆ, ਮੇਰੇ ਸੁਆਮੀ ਜੀ, ਮੇਰੀ ਬੇਨਤੀ ਹੈ ਕਿ ਤੁਹਾਡਾ ਦਾਸ ਆਪਣੇ ਸੁਆਮੀ ਦੇ ਕੰਨਾਂ ਵਿੱਚ ਗੱਲ ਕਰੇ ਅਤੇ ਤੁਹਾਡਾ ਕ੍ਰੋਧ ਤੁਹਾਡੇ ਦਾਸ ਦੇ ਵਿਰੁੱਧ ਨਾ ਭੜਕੇ, ਕਿਉਂ ਜੋ ਤੁਸੀਂ ਫ਼ਿਰਊਨ ਦੇ ਸਮਾਨ ਹੋ।

ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ।

ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।

¶ ਮੈਂ ਸਬਰ ਨਾਲ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।

ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।

ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।

ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।

ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।