TSK

TSK · ਰਸੂਲਾਂ ਦੇ ਕਰਤੱਬ 7:34

مراجع Treasury of Scripture Knowledge في ਪੰਜਾਬੀ IRV.

العودة إلى المقطع

ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ।

ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ।

ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।

ਮੈਂ ਇਸਰਾਏਲੀਆਂ ਦੇ ਹਾਉਂਕੇ ਵੀ ਸੁਣੇ ਜਿਨ੍ਹਾਂ ਨੂੰ ਮਿਸਰੀ ਗ਼ੁਲਾਮੀ ਵਿੱਚ ਰੱਖਦੇ ਹਨ ਅਤੇ ਮੈਂ ਆਪਣੇ ਨੇਮ ਨੂੰ ਚੇਤੇ ਕੀਤਾ ਹੈ।

ਜਦ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਤਾਂ ਯਹੋਵਾਹ ਉਨ੍ਹਾਂ ਨਿਆਂਈਆਂ ਦੇ ਨਾਲ ਰਹਿੰਦਾ ਸੀ ਅਤੇ ਜਦ ਤੱਕ ਨਿਆਈਂ ਜੀਉਂਦਾ ਰਹਿੰਦਾ ਸੀ ਤਦ ਤੱਕ ਇਸਰਾਏਲ ਨੂੰ ਉਸ ਦੇ ਵੈਰੀਆਂ ਦੇ ਹੱਥੋਂ ਛੁਡਾਉਂਦਾ ਸੀ, ਕਿਉਂ ਜੋ ਯਹੋਵਾਹ ਉਨ੍ਹਾਂ ਦੀ ਦੁਹਾਈ ਤੋਂ ਜੋ ਉਹ ਆਪਣੇ ਦੁੱਖ ਦੇਣ ਵਾਲਿਆਂ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ, ਦੁਖੀ ਹੁੰਦਾ ਸੀ।

¶ “ਤੂੰ ਸਾਡੇ ਪੁਰਖਿਆਂ ਦੀ ਬਿਪਤਾ ਨੂੰ ਮਿਸਰ ਵਿੱਚ ਵੇਖਿਆ ਅਤੇ ਤੂੰ ਲਾਲ ਸਮੁੰਦਰ ਉੱਤੇ ਉਨ੍ਹਾਂ ਦੀ ਦੁਹਾਈ ਨੂੰ ਸੁਣਿਆ।

ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ, ਤਾਂ ਉਹ ਨੇ ਉਨ੍ਹਾਂ ਦੇ ਦੁੱਖ ਨੂੰ ਵੇਖਿਆ।

ਉਸ ਨੇ ਆਖਿਆ, ਸੱਚ-ਮੁੱਚ ਇਹ ਮੇਰੀ ਪਰਜਾ ਹੈ, ਅਜਿਹੇ ਪੁੱਤਰ ਜੋ ਧੋਖਾ ਨਾ ਦੇਣਗੇ, ਇਸ ਲਈ ਉਹ ਉਹਨਾਂ ਦਾ ਬਚਾਉਣ ਵਾਲਾ ਹੋਇਆ।

ਯਹੋਵਾਹ ਨਬੀ ਦੇ ਰਾਹੀਂ ਇਸਰਾਏਲ ਨੂੰ ਮਿਸਰੋਂ ਕੱਢ ਲੈ ਆਇਆ, ਅਤੇ ਨਬੀ ਦੇ ਰਾਹੀਂ ਉਹ ਸੰਭਾਲੇ ਗਏ।

‹ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।›