¶ ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ।
TSK
TSK · ਰਸੂਲਾਂ ਦੇ ਕਰਤੱਬ 7:56
مراجع Treasury of Scripture Knowledge في ਪੰਜਾਬੀ IRV.
ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ।
‹ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।›
ਯਿਸੂ ਨੇ ਉਹ ਨੂੰ ਕਿਹਾ, ‹ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।›
¶ ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ
‹ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।›
ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।
¶ ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ-ਵੱਡੇ ਗੜੇ ਪਏ।