ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਤੂੰ ਮੇਰੇ ਨੇਮ ਦੀ ਪਾਲਣਾ ਕਰ, ਤੂੰ ਅਤੇ ਤੇਰੇ ਬਾਅਦ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇਸ ਨੇਮ ਦੀ ਪਾਲਣਾ ਕਰਨ।
TSK
TSK · ਰਸੂਲਾਂ ਦੇ ਕਰਤੱਬ 7:8
مراجع Treasury of Scripture Knowledge في ਪੰਜਾਬੀ IRV.
ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ।
¶ ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ।
ਯਾਕੂਬ ਦੇ ਬਾਰਾਂ ਪੁੱਤਰ ਸਨ। ਲੇਆਹ ਦੇ ਇਹ ਸਨ: ਯਾਕੂਬ ਦਾ ਪਹਿਲੌਠਾ ਰਊਬੇਨ, ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ।
¶ ਅਬਰਾਹਾਮ ਤੋਂ ਇਸਹਾਕ ਜੰਮਿਆ। ਇਸਹਾਕ ਦੇ ਪੁੱਤਰ: ਏਸਾਓ ਤੇ ਇਸਰਾਏਲ।
ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ।
¶ ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।
ਵਾਇਦੇ ਦਾ ਬਚਨ ਤਾਂ ਇਹ ਹੈ, ਕਿ ਇਸੇ ਸਮੇਂ ਦੇ ਅਨੁਸਾਰ ਮੈਂ ਆਵਾਂਗਾ ਅਤੇ ਸਾਰਾਹ ਇੱਕ ਪੁੱਤਰ ਜਣੇਗੀ।
ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਬੰਨ੍ਹਿਆ ਸੀ ਸੋ ਬਿਵਸਥਾ ਜਿਹੜੀ ਉਸ ਤੋਂ ਚਾਰ ਸੌ ਤੀਹ ਸਾਲਾਂ ਦੇ ਪਿੱਛੋਂ ਆਈ ਉਸ ਨੇਮ ਨੂੰ ਨਹੀਂ ਟਾਲ ਸਕਦੀ ਕਿ ਉਹ ਬਚਨ ਵਿਅਰਥ ਹੋ ਜਾਵੇ।