ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਥ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ। ਇਸ ਲਈ ਅਬਰਾਹਾਮ ਸਾਰਾਹ ਲਈ ਰੋਣ-ਪਿੱਟਣ ਲਈ ਆਇਆ।
TSK
TSK · ਰਸੂਲਾਂ ਦੇ ਕਰਤੱਬ 8:2
مراجع Treasury of Scripture Knowledge في ਪੰਜਾਬੀ IRV.
ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ।
ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ।
¶ ਦਾਊਦ ਨੇ ਯੋਆਬ ਅਤੇ ਸਾਰੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਆਖਿਆ ਆਪਣੇ ਕੱਪੜੇ ਪਾੜੋ ਅਤੇ ਤੱਪੜ ਪਹਿਨ ਲਓ ਅਤੇ ਅਬਨੇਰ ਦੇ ਅੱਗੇ ਤੁਰ ਕੇ ਰੋਵੋ ਅਤੇ ਦਾਊਦ ਰਾਜਾ ਆਪ ਅਰਥੀ ਪਿੱਛੇ-ਪਿੱਛੇ ਤੁਰਿਆ।
ਯਿਰਮਿਯਾਹ ਨੇ ਯੋਸ਼ੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸ਼ੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ
¶ ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ-ਮਾਰ ਕੇ ਰੋਵੋ, ਕਿਉਂ ਜੋ ਉਹ ਫਿਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ।
ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ।
ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।
ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ।