ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ?
TSK
TSK · ਰਸੂਲਾਂ ਦੇ ਕਰਤੱਬ 9:4
مراجع Treasury of Scripture Knowledge في ਪੰਜਾਬੀ IRV.
ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ।
ਤੁਸੀਂ ਇਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਹੀ ਨਾਸ ਕਰ ਦੇਵਾਂ! ਤਦ ਉਹ ਮੂੰਹ ਦੇ ਭਾਰ ਡਿੱਗੇ।
ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਮੇਰੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ।
‹ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ।›
ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, ‹“ਮੈਂ ਯਿਸੂ ਹਾਂ”› ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ।
¶ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, ‹“ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?”› ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, ‹“ਮੇਰੇ ਲੇਲੇ ਚਾਰ।”›
ਅਤੇ ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਮੈਨੂੰ ਆਖਦੀ ਹੈ, ‹ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?›
ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਸਖਤੀ ਨੂੰ ਵੇਖ। ਸਖਤੀ ਉਹਨਾਂ ਉੱਤੇ ਜਿਹੜੇ ਡਿੱਗ ਪਏ ਹਨ, ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇ। ਨਹੀਂ ਤਾਂ ਤੂੰ ਵੀ ਵੱਢਿਆ ਜਾਵੇਂਗਾ।
¶ ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ।