¶ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ।
TSK
TSK · ਆਮੋਸ 2:4
مراجع Treasury of Scripture Knowledge في ਪੰਜਾਬੀ IRV.
¶ ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ।
ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਰਵਾ ਸੁੱਟਿਆ?
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਬਸਤਰ ਪਾੜੇ।
ਅਤੇ ਤੁਸੀਂ ਆਪਣੇ ਪੁਰਖਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ
ਅਸੀਂ ਤੇਰੇ ਵਿਰੁੱਧ ਬਹੁਤ ਬੁਰਿਆਈ ਕੀਤੀ ਹੈ, ਅਤੇ ਅਸੀਂ ਉਨ੍ਹਾਂ ਹੁਕਮਾਂ, ਬਿਧੀਆਂ ਅਤੇ ਨਿਯਮਾਂ ਨੂੰ ਜਿਹੜੇ ਤੂੰ ਆਪਣੇ ਦਾਸ ਮੂਸਾ ਨੂੰ ਦਿੱਤੇ ਸਨ, ਨਹੀਂ ਮੰਨਿਆ।
ਅਤੇ ਤੂੰ ਉਨ੍ਹਾਂ ਨੂੰ ਚਿਤਾਉਣੀ ਦਿੰਦਾ ਸੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਵੱਲ ਮੋੜ ਲਿਆਵੇ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ ਅਤੇ ਤੇਰੇ ਨਿਯਮਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਮਨੁੱਖ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਹਠੀਲੇ ਬਣ ਕੇ ਆਪਣੀ ਪਿੱਠ ਤੇਰੇ ਵੱਲ ਮੋੜ ਲਈ ਅਤੇ ਢੀਠ ਹੋ ਗਏ ਅਤੇ ਉਨ੍ਹਾਂ ਨੇ ਨਾ ਸੁਣਿਆ।
ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ।
ਉਹ ਸੁਆਹ ਖਾਂਦਾ ਹੈ, ਇੱਕ ਛਲੀਏ ਦਿਲ ਨੇ ਉਹ ਨੂੰ ਕੁਰਾਹੇ ਪਾਇਆ, ਉਹ ਆਪਣੀ ਜਾਨ ਨੂੰ ਛੁਡਾ ਨਹੀਂ ਸਕਦਾ, ਨਾ ਕਹਿ ਸਕਦਾ ਹੈ, ਕੀ ਮੇਰੇ ਸੱਜੇ ਹੱਥ ਵਿੱਚ ਇਹ ਚੀਜ਼ ਝੂਠ ਨਹੀਂ?
ਉਹ ਉਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾਂ ਅੱਗੇ ਖਿਲਾਰ ਦੇਣਗੇ ਜਿਹਨਾਂ ਨੂੰ ਉਹ ਪਿਆਰ ਕਰਦੇ, ਜਿਹਨਾਂ ਦੀ ਉਹ ਪੂਜਾ ਕਰਦੇ, ਜਿਹਨਾਂ ਦੇ ਉਹ ਪਿੱਛੇ ਚਲਦੇ, ਜਿਹਨਾਂ ਦੇ ਉਹ ਤਾਲਿਬ ਸਨ ਅਤੇ ਜਿਹਨਾਂ ਨੂੰ ਉਹ ਮੱਥਾ ਟੇਕਦੇ ਸਨ। ਉਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਉਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ
ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਉਹਨਾਂ ਦੇ ਪੁਰਖਿਆਂ ਨੇ ਉਹਨਾਂ ਨੂੰ ਸਿਖਾਇਆ ਸੀ
ਤੁਸੀਂ ਆਪਣੇ ਪੁਰਖਿਆਂ ਨਾਲੋਂ ਵੱਧ ਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ
ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਅਤੇ ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁਝੇਗੀ ਨਹੀਂ।
ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ। ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ!
ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ ਹਨ, ਜੋ ਆਖਦੇ ਹਨ ਕਿ ਯਹੋਵਾਹ ਦਾ ਵਾਕ ਹੈ ਭਾਵੇਂ ਯਹੋਵਾਹ ਨੇ ਉਹਨਾਂ ਨੂੰ ਨਹੀਂ ਭੇਜਿਆ ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਗੱਲ ਕਾਇਮ ਹੋ ਜਾਵੇਗੀ।
¶ ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ਕਿਉਂ ਜੋ ਉਹਨਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚਲੇ ਸਗੋਂ ਮੇਰੇ ਸਬਤਾਂ ਨੂੰ ਪਲੀਤ ਕੀਤਾ, ਇਸ ਲਈ ਕਿ ਉਹਨਾਂ ਦੇ ਦਿਲ ਉਹਨਾਂ ਦੀਆਂ ਮੂਰਤਾਂ ਦੇ ਪਿੱਛੇ ਸਨ।
ਇਸ ਲਈ ਜੋ ਉਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ, ਪਰ ਮੇਰੀਆਂ ਬਿਧੀਆਂ ਨੂੰ ਉਹਨਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਹਨਾਂ ਦੀ ਨਿਗਾਹ ਉਹਨਾਂ ਦੇ ਪੁਰਖਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ।
ਤੂੰ ਮੇਰੀਆਂ ਪਵਿੱਤਰ ਵਸਤੂਆਂ ਨੂੰ ਨੀਚ ਜਾਣਿਆ ਅਤੇ ਮੇਰੇ ਸਬਤਾਂ ਨੂੰ ਭਰਿਸ਼ਟ ਕੀਤਾ।
ਉਸ ਦੀ ਭੈਣ ਆਹਾਲੀਬਾਹ ਨੇ ਇਹ ਵੇਖਿਆ, ਪਰ ਉਹ ਇਸ਼ਕ ਵਿੱਚ ਅਤੇ ਵਿਭਚਾਰ ਵਿੱਚ, ਆਪਣੀ ਉਸ ਭੈਣ ਤੋਂ ਭੈੜੀ ਨਿੱਕਲੀ।
ਇਸ ਲਈ ਮੈਂ ਇਫ਼ਰਾਈਮ ਲਈ ਨਾਸ ਕਰਨ ਵਾਲੇ ਕੀੜੇ ਵਾਂਗੂੰ, ਅਤੇ ਯਹੂਦਾਹ ਦੇ ਘਰਾਣੇ ਲਈ ਘੁਣ ਵਾਂਗੂੰ ਹਾਂ।
ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ।
“ਧਰਤੀ ਦੇ ਸਾਰੇ ਘਰਾਣਿਆਂ ਵਿੱਚੋਂ ਮੈਂ ਸਿਰਫ਼ ਤੁਹਾਨੂੰ ਹੀ ਚੁਣਿਆ ਹੈ, ਇਸ ਲਈ ਮੈਂ ਤੁਹਾਡੇ ਸਾਰੇ ਅਪਰਾਧਾਂ ਦੀ ਸਜ਼ਾ ਤੁਹਾਡੇ ਉੱਤੇ ਲਿਆਵਾਂਗਾ!”
ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ।
ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।