TSK

TSK · ਆਮੋਸ 3:13

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਮੈਂ ਤੁਹਾਨੂੰ ਅੱਜ ਦੱਸ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਹੀ ਨਾਸ ਹੋ ਜਾਓਗੇ। ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਨਹੀਂ ਰਹਿ ਸਕੋਗੇ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਨਦੀ ਦੇ ਪਾਰ ਜਾਂਦੇ ਹੋ।

ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ।

ਤਾਂ ਵੀ ਯਹੋਵਾਹ ਨੇ ਉਹਨਾਂ ਦੇ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਹਨਾਂ ਨੂੰ ਉਸ ਵੱਲ ਮੋੜ ਲਿਆਉਣ ਅਤੇ ਉਹ ਉਨ੍ਹਾਂ ਨੂੰ ਚੇਤਾਵਨੀ ਦਿੰਦੇ ਰਹੇ ਪਰ ਉਹਨਾਂ ਨੇ ਕੰਨ ਨਾ ਲਾਇਆ

ਤੂੰ ਮੇਰੀਆਂ ਗੱਲਾਂ ਉਹਨਾਂ ਨੂੰ ਆਖ, ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਕਿਉਂ ਜੋ ਉਹ ਵਿਦਰੋਹੀ ਹਨ।

ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ।

ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।

ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।