TSK

TSK · ਆਮੋਸ 4:13

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਮੂਸਾ ਨੇ ਆਪਣਾ ਹੱਥ ਅਕਾਸ਼ ਵੱਲ ਪਸਾਰਿਆ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਤਿੰਨ ਦਿਨ ਹਨੇਰ ਘੁੱਪ ਰਿਹਾ।

ਉਸ ਨੇ ਉਹ ਨੂੰ ਧਰਤੀ ਦੀਆਂ ਉੱਚਿਆਈਆਂ ਉੱਤੇ ਸਵਾਰ ਕੀਤਾ, ਸੋ ਉਸ ਨੇ ਖੇਤ ਦੀ ਪੈਦਾਵਾਰ ਖਾਧੀ, ਅਤੇ ਉਸ ਨੇ ਉਹ ਨੂੰ ਪੱਥਰ ਵਿੱਚੋਂ ਸ਼ਹਿਦ, ਅਤੇ ਚਕਮਕ ਦੀ ਚੱਟਾਨ ਤੋਂ ਤੇਲ ਚੁਸਾਇਆ।

ਜੋ ਸੂਰਜ ਨੂੰ ਹੁਕਮ ਕਰਦਾ ਅਤੇ ਉਹ ਚੜ੍ਹਦਾ ਨਹੀਂ, ਅਤੇ ਤਾਰਿਆਂ ਉੱਤੇ ਮੋਹਰ ਲਾਉਂਦਾ ਹੈ।

ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ੍ਹ ਕਰਦਾ ਹੈਂ, ਤੇਰਾ ਲੱਕ ਬਲ ਨਾਲ ਬੰਨਿਆ ਹੋਇਆ ਹੈ।

ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,

ਉਸ ਦਿਨ ਉਹ ਉਸ ਦੇ ਉੱਤੇ ਸਮੁੰਦਰ ਦੀ ਗਰਜ ਵਾਂਗੂੰ ਗੱਜਣਗੇ, ਜੇ ਕੋਈ ਦੇਸ ਵੱਲ ਤੱਕੇ, ਤਾਂ ਉਸ ਨੂੰ ਹਨ੍ਹੇਰਾ ਅਤੇ ਦੁੱਖ ਵਿਖਾਈ ਦੇਵੇਗਾ, ਅਤੇ ਚਾਨਣ ਬੱਦਲਾਂ ਦੇ ਕਾਰਨ ਹਨ੍ਹੇਰਾ ਹੋ ਜਾਵੇਗਾ।

ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ।

ਉਹ ਤਾਂ ਆਪਣੇ ਆਪ ਨੂੰ ਪਵਿੱਤਰ ਸ਼ਹਿਰ ਦੇ ਕਹਾਉਂਦੇ ਹਨ, ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਜਿਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਢਾਸਣਾ ਲੈਂਦੇ ਹਨ।

ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਇਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਿਰਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।

ਮੈਨੂੰ ਆਪਣੀ ਹਯਾਤੀ ਦੇ ਸਹੁੰ, ਰਾਜਾ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ।

ਯਾਕੂਬ ਦਾ ਹਿੱਸਾ ਉਹਨਾਂ ਵਰਗਾ ਨਹੀਂ, ਕਿਉਂ ਜੋ ਉਹ ਉਹਨਾਂ ਸਭਨਾਂ ਦਾ ਸਿਰਜਣਹਾਰ ਹੈ, ਉਹ ਉਸ ਦੀ ਮਿਲਖ਼ ਦਾ ਗੋਤ ਹੈ, - ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।

ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, ਦਯਾ ਅਤੇ ਨਿਆਂ ਦੀ ਪਾਲਨਾ ਕਰ, ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ।

¶ ਉਹ ਜੋ ਕੱਚ ਪਚਿਆ ਅਤੇ ਤਾਰਾ-ਮੰਡਲ ਦਾ ਬਣਾਉਣ ਵਾਲਾ ਹੈ, ਜੋ ਘਣਘੋਰ ਹਨੇਰੇ ਨੂੰ ਪ੍ਰਭਾਤ ਦੇ ਚਾਨਣ ਵਿੱਚ ਬਦਲ ਦਿੰਦਾ ਹੈ ਅਤੇ ਦਿਨ ਨੂੰ ਹਨੇਰੀ ਰਾਤ ਬਣਾ ਦਿੰਦਾ ਹੈ, ਜੋ ਸਮੁੰਦਰ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਉੱਤੇ ਵਹਾਉਂਦਾ ਹੈ, ਉਸਦਾ ਨਾਮ ਯਹੋਵਾਹ ਹੈ!

¶ ਪ੍ਰਭੂ ਯਹੋਵਾਹ ਨੇ ਆਪਣੀ ਹੀ ਸਹੁੰ ਖਾਧੀ ਹੈ, ਸੈਨਾਂ ਦਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ, “ਮੈਂ ਯਾਕੂਬ ਦੇ ਹੰਕਾਰ ਤੋਂ ਘਿਰਣਾ ਕਰਦਾ ਹਾਂ ਅਤੇ ਉਸ ਦੇ ਗੜ੍ਹਾਂ ਤੋਂ ਵੈਰ ਰੱਖਦਾ ਹਾਂ, ਇਸ ਲਈ ਮੈਂ ਸ਼ਹਿਰ ਅਤੇ ਜੋ ਕੁਝ ਉਸ ਵਿੱਚ ਹੈ, ਸਭ ਵੈਰੀ ਦੇ ਹਵਾਲੇ ਕਰ ਦਿਆਂਗਾ।”

ਜੋ ਅਕਾਸ਼ ਉੱਤੇ ਆਪਣੇ ਚੁਬਾਰੇ ਬਣਾਉਂਦਾ ਹੈ ਅਤੇ ਧਰਤੀ ਉੱਤੇ ਆਪਣੇ ਅਕਾਸ਼ ਮੰਡਲ ਦੀ ਨੀਂਹ ਰੱਖਦਾ ਹੈ ਅਤੇ ਜੋ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ ਅਤੇ ਉਨ੍ਹਾਂ ਨੂੰ ਧਰਤੀ ਦੀ ਪਰਤ ਉੱਤੇ ਵਹਾ ਦਿੰਦਾ ਹੈ, ਉਸ ਦਾ ਨਾਮ ਯਹੋਵਾਹ ਹੈ!

ਪ੍ਰਭੂ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਉੱਚਿਆਈਆਂ ਉੱਤੇ ਤੋਰਦਾ ਹੈ! (ਸਾਜ ਵਜਾਉਣ ਵਾਲੇ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ)

ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, ‹ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?›

ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।