TSK

TSK · ਆਮੋਸ 5:21

مراجع Treasury of Scripture Knowledge في ਪੰਜਾਬੀ IRV.

العودة إلى المقطع

ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ।

ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।

ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।

¶ ਬਲ਼ਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ।

ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ।

¶ ‹ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।›

ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।