TSK

TSK · ਆਮੋਸ 6:13

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਉਸ ਆਖਿਆ, ਇਹ ਰੌਲ਼ਾ ਨਾ ਤਾਂ ਫਤਹ ਪਾਉਣ ਵਾਲਿਆਂ ਦਾ ਹੈ ਅਤੇ ਨਾ ਇਹ ਰੌਲ਼ਾ ਹਾਰਨ ਵਾਲਿਆਂ ਦਾ ਹੈ ਪਰ ਮੈਂ ਗਾਉਣ ਵਾਲਿਆਂ ਦੀ ਅਵਾਜ਼ ਸੁਣਦਾ ਹਾਂ।

ਫਿਰ ਉਨ੍ਹਾਂ ਨੇ ਖੇਤ ਵਿੱਚ ਜਾ ਕੇ ਆਪਣੇ ਅੰਗੂਰਾਂ ਦੇ ਬਾਗ਼ਾਂ ਦਾ ਫਲ ਤੋੜਿਆ ਅਤੇ ਅੰਗੂਰਾਂ ਨੂੰ ਨਿਚੋੜ ਕੇ ਅਨੰਦ ਕੀਤਾ ਅਤੇ ਆਪਣੇ ਦੇਵਤੇ ਦੇ ਮੰਦਰ ਵਿੱਚ ਜਾ ਕੇ ਖਾਧਾ ਅਤੇ ਪੀਤਾ ਅਤੇ ਅਬੀਮਲਕ ਨੂੰ ਸਰਾਪ ਦੇਣ ਲੱਗੇ।

¶ ਅਤੇ ਜਿਸ ਵੇਲੇ ਯਹੋਵਾਹ ਦੇ ਨੇਮ ਦਾ ਸੰਦੂਕ ਛਾਉਣੀ ਵਿੱਚ ਆ ਪਹੁੰਚਿਆ ਤਦ ਸਾਰੇ ਇਸਰਾਏਲ ਨੇ ਵੱਡੀ ਅਵਾਜ਼ ਨਾਲ ਜੈਕਾਰਾ ਬੁਲਾਇਆ, ਜਿਸ ਨਾਲ ਧਰਤੀ ਕੰਬ ਉੱਠੀ।

ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਉਨ੍ਹਾਂ ਵਿੱਚੋਂ ਹਰੇਕ ਆਪਣੇ ਤੰਬੂ ਨੂੰ ਭੱਜਾ।

ਅਤੇ ਰਮਲਯਾਹ ਦੇ ਪੁੱਤਰ ਪਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ

ਜੇ ਮੈਂ ਖੁਸ਼ੀ ਮਨਾਈ ਹੁੰਦੀ ਕਿ ਮੇਰਾ ਧਨ ਬਹੁਤ ਹੈ, ਅਤੇ ਮੇਰੇ ਹੱਥ ਨੇ ਬਥੇਰਾ ਕਮਾਇਆ! -

¶ ਹੇ ਜੁਆਨ, ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ।

ਅਤੇ ਤੂੰ ਉਹ ਨੂੰ ਆਖ, ਖ਼ਬਰਦਾਰ, ਚੁੱਪ ਰਹਿ ਅਤੇ ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਘਬਰਾ ਨਾ ਜਾਵੇ,

ਇਫ਼ਰਾਈਮ ਵਿੱਚੋਂ ਗੜ੍ਹ ਵਾਲੇ ਨਗਰ, ਦੰਮਿਸ਼ਕ ਵਿੱਚੋਂ ਰਾਜ, ਅਤੇ ਅਰਾਮ ਦੇ ਬਚੇ ਹੋਏ ਮੁੱਕ ਜਾਣਗੇ, ਅਤੇ ਜੋ ਹਾਲ ਇਸਰਾਏਲੀਆਂ ਦੇ ਪਰਤਾਪ ਦਾ ਹੋਇਆ, ਉਹੋ ਉਨ੍ਹਾਂ ਦਾ ਹਾਲ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ

ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ।

ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ।

¶ ਯਹੋਵਾਹ ਪਰਮੇਸ਼ੁਰ ਨੇ ਇੱਕ ਬੂਟਾ ਉਗਾ ਕੇ ਵਧਾਇਆ ਅਤੇ ਉਸ ਨੂੰ ਯੂਨਾਹ ਦੇ ਉੱਤੇ ਕੀਤਾ, ਤਾਂ ਜੋ ਉਸ ਦੇ ਸਿਰ ਉੱਤੇ ਛਾਂ ਕਰੇ ਅਤੇ ਉਸ ਨੂੰ ਪਰੇਸ਼ਾਨੀ ਨਾ ਹੋਵੇ, ਅਤੇ ਯੂਨਾਹ ਉਸ ਬੂਟੇ ਦੇ ਕਾਰਨ ਬਹੁਤ ਅਨੰਦ ਹੋਇਆ।

¶ ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਦੇ ਕਾਰਨ ਸ਼ਰਮਿੰਦਾ ਨਾ ਹੋਵੇਂਗੀ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਹਰੇਕ ਹੰਕਾਰੀ ਅਭਿਮਾਨੀਆਂ ਨੂੰ ਕੱਢ ਦਿਆਂਗਾ, ਤਾਂ ਜੋ ਤੂੰ ਮੇਰੇ ਪਵਿੱਤਰ ਪਰਬਤ ਵਿੱਚ ਫੇਰ ਘਮੰਡ ਨਾ ਕਰੇਂ।

‹ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ।›

ਅਤੇ ਧਰਤੀ ਦੇ ਵਾਸੀ ਖੁਸ਼ ਹੋਣਗੇ ਅਤੇ ਉਹਨਾਂ ਉੱਤੇ ਅਨੰਦ ਕਰਨਗੇ ਅਤੇ ਇੱਕ ਦੂਜੇ ਦੇ ਕੋਲ ਸੁਗਾਤਾਂ ਭੇਜਣਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਾ ਕੀਤਾ ਹੋਇਆ ਸੀ।