¶ ਅਤੇ ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫ਼ਾਰਸ ਦੇ ਰਾਜੇ ਕੋਰਸ਼ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਮੁਨਾਦੀ ਕਰਵਾਈ ਅਤੇ ਇਸ ਵਿਸ਼ੇ ਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ,
TSK
TSK · ਦਾਨੀਏਲ 10:1
مراجع Treasury of Scripture Knowledge في ਪੰਜਾਬੀ IRV.
ਅਤੇ ਉਨ੍ਹਾਂ ਨੇ ਰਾਜ ਮਿਸਤਰੀਆਂ ਅਤੇ ਤਰਖਾਣਾਂ ਨੂੰ ਰੁਪਿਆ ਦਿੱਤਾ ਅਤੇ ਸੀਦੋਨੀਆਂ ਤੇ ਸੂਰੀਆਂ ਨੂੰ ਖਾਣ-ਪੀਣ ਦੀਆਂ ਵਸਤੂਆਂ ਅਤੇ ਤੇਲ ਦਿੱਤਾ, ਤਾਂ ਜੋ ਉਹ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿੱਤੇ ਹੋਏ ਪੱਤਰ ਅਨੁਸਾਰ ਲਬਾਨੋਨ ਤੋਂ ਦਿਆਰ ਦੀ ਲੱਕੜੀ, ਸਮੁੰਦਰ ਦੇ ਰਾਹ ਤੋਂ ਯਾਫ਼ਾ ਨੂੰ ਲਿਆਉਣ।
ਅਤੇ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿਨਾਂ ਤੋਂ ਲੈ ਕੇ, ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਤੱਕ, ਉਨ੍ਹਾਂ ਦੀ ਯੋਜਨਾ ਨੂੰ ਨਸ਼ਟ ਕਰਨ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਰਿਸ਼ਵਤ ਦਿੰਦੇ ਰਹੇ।
“ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਪਰਮੇਸ਼ੁਰ ਦੇ ਭਵਨ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੈ ਇਹ ਆਗਿਆ ਦਿੱਤੀ, ਕਿ ਉਹ ਭਵਨ ਜਿੱਥੇ ਬਲੀਦਾਨ ਕੀਤੇ ਜਾਂਦੇ ਸਨ, ਬਣਾਇਆ ਜਾਵੇ ਅਤੇ ਉਸ ਦੀਆਂ ਨੀਹਾਂ ਮਜ਼ਬੂਤੀ ਨਾਲ ਪਾਈਆਂ ਜਾਣ। ਉਸ ਦੀ ਉਚਾਈ ਸੱਠ ਹੱਥ ਅਤੇ ਚੌੜਾਈ ਸੱਠ ਹੱਥ ਹੋਵੇ।
ਮੈਂ ਜੋ ਕੋਰਸ਼ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਨੂੰ ਪੂਰੀ ਕਰੇਗਾ, ਉਹ ਯਰੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ।
ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰ੍ਹਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ।
ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ।
ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ, ਗਿਆਨ ਤੇ ਸਮਝ ਅਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦਾ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹੱਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਸ ਦਾ ਨਾਮ ਰਾਜੇ ਨੇ ਬੇਲਟਸ਼ੱਸਰ ਰੱਖਿਆ ਸੀ। ਹੁਣ ਦਾਨੀਏਲ ਨੂੰ ਸਦਵਾ ਲੈ ਉਹ ਅਰਥ ਦੱਸੇਗਾ।
ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫ਼ਾਰਸੀ ਕੋਰਸ਼ ਰਾਜਾ, ਸਫ਼ਲ ਹੋਇਆ ਸੀ।
ਉਹ ਸ਼ਾਮ ਅਤੇ ਸਵੇਰ ਦਾ ਦਰਸ਼ਣ ਜੋ ਤੂੰ ਦੇਖਿਆ ਅਤੇ ਸੁਣਿਆ ਹੈ ਸੋ ਸੱਚ ਹੈ, ਪਰ ਤੂੰ ਉਸ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਪੂਰਾ ਹੋਣ ਵਿੱਚ ਬਹੁਤ ਸਮਾਂ ਬਾਕੀ ਹੈ।
ਜਿਸ ਵੇਲੇ ਤੂੰ ਬੇਨਤੀ ਕਰਨ ਲੱਗਾ ਉਸ ਵੇਲੇ ਇਹ ਆਗਿਆ ਨਿੱਕਲੀ ਅਤੇ ਮੈਂ ਆਇਆ ਜੋ ਤੈਨੂੰ ਵਿਖਾਵਾਂ ਕਿਉਂ ਜੋ ਤੂੰ ਵੱਡਾ ਪਿਆਰਾ ਹੈਂ, ਸੋ ਇਸ ਗੱਲ ਨੂੰ ਜਾਣ ਅਤੇ ਇਸ ਦਰਸ਼ਣ ਨੂੰ ਸਮਝ।
¶ ਅਤੇ ਹੁਣ ਮੈਂ ਤੈਨੂੰ ਸੱਚੀ ਗੱਲ ਦੱਸਾਂਗਾ। ਵੇਖ, ਫ਼ਾਰਸ ਵਿੱਚ ਤਿੰਨ ਰਾਜੇ ਹੋਰ ਵੀ ਉੱਠਣਗੇ ਅਤੇ ਚੌਥਾ ਸਭਨਾਂ ਨਾਲੋਂ ਵਧੀਕ ਧਨੀ ਹੋਵੇਗਾ ਅਤੇ ਜਦ ਉਹ ਆਪਣੇ ਧੰਨ ਕਰਕੇ ਜ਼ੋਰਾਵਰ ਹੋਵੇਗਾ, ਤਦ ਉਹ ਸਭਨਾਂ ਨੂੰ ਚੁੱਕੇਗਾ ਜੋ ਯੂਨਾਨ ਦੇ ਰਾਜ ਦਾ ਸਾਹਮਣਾ ਕਰਨ।
ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਚੱਲੀ ਜਾ ਕਿਉਂ ਜੋ ਇਹ ਗੱਲਾਂ ਅੰਤ ਦੇ ਵੇਲੇ ਤੱਕ ਬੰਦ ਕੀਤੀਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ।
¶ ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।