TSK

TSK · ਦਾਨੀਏਲ 10:13

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿਨਾਂ ਤੋਂ ਲੈ ਕੇ, ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਤੱਕ, ਉਨ੍ਹਾਂ ਦੀ ਯੋਜਨਾ ਨੂੰ ਨਸ਼ਟ ਕਰਨ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਰਿਸ਼ਵਤ ਦਿੰਦੇ ਰਹੇ।

ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂ? ਮੈਂ ਹੁਣ ਫ਼ਾਰਸ ਦੇ ਪ੍ਰਧਾਨ ਨਾਲ ਲੜਨ ਨੂੰ ਫੇਰ ਜਾਂਵਾਂਗਾ ਅਤੇ ਜਦੋਂ ਮੈਂ ਚਲਿਆ ਜਾਂਵਾਂਗਾ ਤਾਂ ਵੇਖ, ਯੂਨਾਨ ਦਾ ਪ੍ਰਧਾਨ ਆਵੇਗਾ।

¶ ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ।

ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ।

ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।

¶ ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ।