TSK

TSK · ਦਾਨੀਏਲ 10:18

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਮੈਂ ਤੁਹਾਨੂੰ ਆਪਣੇ ਬਚਨਾਂ ਨਾਲ ਉਤਸ਼ਾਹਿਤ ਕਰਦਾ, ਅਤੇ ਆਪਣੇ ਬੁੱਲ੍ਹਾਂ ਨਾਲ ਤਸੱਲੀ ਦਿੰਦਾ।

ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।

ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਦੇ ਬਲ ਵੱਡੀ ਨੀਂਦ ਵਿੱਚ ਧਰਤੀ ਉੱਤੇ ਪਿਆ ਸੀ ਤਾਂ ਉਹ ਨੇ ਮੈਨੂੰ ਛੂਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ।

ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗੂੰ ਸੀ ਮੇਰੇ ਬੁਲ੍ਹਾਂ ਨੂੰ ਛੂਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ।

ਅਤੇ ਸਵਰਗੋਂ ਇੱਕ ਦੂਤ ਉਸ ਨੂੰ ਵਿਖਾਈ ਦਿੱਤਾ ਜੋ ਉਸ ਨੂੰ ਸਹਾਰਾ ਦਿੰਦਾ ਸੀ।

ਅਤੇ ਉਸ ਨੇ ਮੈਨੂੰ ਆਖਿਆ ਕਿ ‹ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ।› ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।

ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।