ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ।
TSK
TSK · ਦਾਨੀਏਲ 11:22
مراجع Treasury of Scripture Knowledge في ਪੰਜਾਬੀ IRV.
ਯਸਾ 8:7
TSK
ਦਾਨੀਏਲ 8:11
TSK
ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।
ਦਾਨੀਏਲ 9:26
TSK
ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਵੇਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ।
ਆਮੋਸ 8:8
TSK
ਕੀ ਦੇਸ਼ ਇਸ ਦੇ ਕਾਰਨ ਨਾ ਕੰਬੇਗਾ? ਕੀ ਉਸ ਦੇ ਸਾਰੇ ਵਾਸੀ ਸੋਗ ਨਾ ਕਰਨਗੇ? ਹਾਂ, ਇਹ ਸਾਰਾ ਦੇਸ਼ ਨਦੀ ਦੀ ਤਰ੍ਹਾਂ ਚੜ੍ਹੇਗਾ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ? ਮਿਸਰ ਦੀ ਨੀਲ ਨਦੀ ਦੀ ਤਰ੍ਹਾਂ!”
ਨਹੂਮ 1:8
TSK
ਪਰ ਉੱਛਲਦੇ ਹੜ੍ਹ ਨਾਲ ਉਹ ਉਸ ਸਥਾਨ ਦਾ ਪੂਰਾ ਅੰਤ ਕਰ ਦੇਵੇਗਾ ਅਤੇ ਹਨੇਰੇ ਵਿੱਚ ਆਪਣੇ ਵੈਰੀਆਂ ਦਾ ਪਿੱਛਾ ਕਰੇਗਾ।