TSK

TSK · ਦਾਨੀਏਲ 12:3

مراجع Treasury of Scripture Knowledge في ਪੰਜਾਬੀ IRV.

العودة إلى المقطع

ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਸ ਦੇ ਪ੍ਰੇਮੀ ਸੂਰਜ ਵਾਂਗੂੰ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ। ਫਿਰ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ।

ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।

¶ ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ।

ਅਤੇ ਇਹ ਜੋ ਲੋਕਾਂ ਦੇ ਵਿਚਕਾਰ ਬੁੱਧਵਾਨ ਹਨ ਕਈਆਂ ਨੂੰ ਸਿਖਾਉਣਗੇ ਪਰ ਉਹ ਤਲਵਾਰ ਨਾਲ ਅਤੇ ਅੱਗ ਨਾਲ ਅਤੇ ਕੈਦ ਹੋਣ ਕਰਕੇ ਅਤੇ ਲੁੱਟੇ ਜਾਣ ਕਰਕੇ ਢੇਰ ਦਿਨਾਂ ਤੱਕ ਤਬਾਹ ਰਹਿਣਗੇ।

‹ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।›

¶ ‹ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਨ ਦੇਵੇ?›

‹ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।›

¶ ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।

ਸਵਰਗੀ ਸਰੀਰ ਵੀ ਹਨ ਅਤੇ ਜ਼ਮੀਨੀ ਸਰੀਰ ਵੀ ਪਰ ਸਵਰਗੀ ਪ੍ਰਤਾਪ ਹੋਰ ਹੈ ਅਤੇ ਜ਼ਮੀਨੀ ਦਾ ਹੋਰ ਹੈ।

ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।

ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!

ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ।