ਵੇਖੋ, ਛੇ ਮਨੁੱਖ ਉੱਪਰ ਦੇ ਦਰਵਾਜ਼ੇ ਵਿੱਚੋਂ ਦੀ ਜੋ ਉੱਤਰ ਵੱਲ ਹੈ, ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤਰ ਸੀ। ਉਹਨਾਂ ਦੇ ਵਿੱਚੋਂ ਇੱਕ ਮਨੁੱਖ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਉਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖੜ੍ਹੇ ਹੋਏ।
TSK
TSK · ਦਾਨੀਏਲ 12:6
مراجع Treasury of Scripture Knowledge في ਪੰਜਾਬੀ IRV.
ਮੈਂ ਇੱਕ ਮਨੁੱਖ ਦੀ ਅਵਾਜ਼ ਸੁਣੀ ਜਿਸ ਨੇ ਉਲਾਈ ਦੇ ਵਿਚਕਾਰ ਪੁਕਾਰ ਕੇ ਆਖਿਆ ਕਿ ਹੇ ਜ਼ਿਬਰਾਏਲ, ਇਸ ਮਨੁੱਖ ਨੂੰ ਇਸ ਦਰਸ਼ਣ ਦਾ ਅਰਥ ਦੱਸ!
ਅੱਗੋਂ ਯਹੋਵਾਹ ਦੇ ਦੂਤ ਨੇ ਉੱਤਰ ਦੇ ਕੇ ਕਿਹਾ, “ਹੇ ਸੈਨਾਂ ਦੇ ਯਹੋਵਾਹ, ਤੂੰ ਕਦੋਂ ਤੱਕ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਰਹਮ ਨਾ ਕਰੇਂਗਾ, ਜਿਨ੍ਹਾਂ ਉੱਤੇ ਤੂੰ ਇਹ ਸੱਤਰ ਸਾਲ ਕ੍ਰੋਧਵਾਨ ਰਿਹਾ ਹੈ?”
ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।
ਅਤੇ ਆਪਣੇ ਹੱਥ ਵਿੱਚ ਇੱਕ ਖੁੱਲੀ ਹੋਈ ਛੋਟੀ ਜਿਹੀ ਪੋਥੀ ਉਸ ਨੇ ਫੜ੍ਹੀ ਹੋਈ ਸੀ। ਉਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਪੈਰ ਨੂੰ ਧਰਤੀ ਉੱਤੇ ਟਿਕਾਇਆ।
ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ-ਮਗਰ ਆਉਂਦੀਆਂ ਹਨ।