ਤਦ ਯੂਸੁਫ਼ ਨੇ ਫ਼ਿਰਊਨ ਨੂੰ ਉੱਤਰ ਦਿੱਤਾ, ਇਹ ਮੇਰੀ ਸ਼ਕਤੀ ਨਹੀਂ। ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤਰ ਦੇਵੇਗਾ।
TSK
TSK · ਦਾਨੀਏਲ 2:22
مراجع Treasury of Scripture Knowledge في ਪੰਜਾਬੀ IRV.
ਯਹੋਵਾਹ ਨੇ ਕ੍ਰੋਧ, ਗੁੱਸੇ ਅਤੇ ਵੱਡੇ ਕਹਿਰ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਉਖਾੜ ਕੇ ਦੂਜੇ ਦੇਸ਼ ਵਿੱਚ ਸੁੱਟ ਦਿੱਤਾ, ਜਿਵੇਂ ਅੱਜ ਦੇ ਦਿਨ ਹੈ।”
ਅਧੋਲੋਕ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪਰਦਾ ਹੈ।
ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ,
¶ ਬੁੱਧਵਾਨ ਦੇ ਵਰਗਾ ਕੌਣ ਹੈ? ਅਤੇ ਕਿਸੇ ਗੱਲ ਦੀ ਵਿਆਖਿਆ ਕਰਨਾ ਕੌਣ ਜਾਣਦਾ ਹੈ? ਮਨੁੱਖ ਦੀ ਬੁੱਧ ਉਹ ਦੇ ਚਿਹਰੇ ਨੂੰ ਚਮਕਾ ਦਿੰਦੀ ਹੈ ਅਤੇ ਉਹ ਦੇ ਚਿਹਰੇ ਦੀ ਕਠੋਰਤਾ ਬਦਲ ਜਾਂਦੀ ਹੈ।
ਕਿਸ ਨੇ ਆਦ ਤੋਂ ਦੱਸਿਆ ਤਾਂ ਜੋ ਅਸੀਂ ਜਾਣੀਏ, ਅਤੇ ਪਹਿਲਾਂ ਤੋਂ ਤਾਂ ਜੋ ਅਸੀਂ ਆਖੀਏ, ਉਹ ਸੱਚਾ ਸੀ? ਕੋਈ ਦੱਸਣ ਵਾਲਾ ਨਹੀਂ, ਕੋਈ ਸੁਣਾਉਣ ਵਾਲਾ ਨਹੀਂ, ਤੁਹਾਡੀਆਂ ਗੱਲਾਂ ਦਾ ਸੁਣਨ ਵਾਲਾ ਕੋਈ ਨਹੀਂ।
ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ।
ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।
ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ।
ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ, ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ।
‹ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ।›
¶ ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, ‹“ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”›
ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, ‹“ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?”› ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, ‹“ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।”› ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, ‹“ਮੇਰੀਆਂ ਭੇਡਾਂ ਨੂੰ ਚਾਰ।›
ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ!
ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।
¶ ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ।